Contact to LEARN KIRTAN on Harmonium

Thursday 29 March 2018

Sansar Samunde Taar Gobinde - Bhai Lakhwinder Singh Badali | Learn Kirtan

Sansar Samunde Taar Gobinde, Bhai Lakhwinder Singh Badali





Lyrics & Meanings: ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥ | Sansar Samunde Taar Gobinde Gurbani Shabad is composed by Bhagat Namdev Ji in Raag Basant and is on page 1196 in Sri Guru Granth Sahib Ji.
ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥ ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥ ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥ ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥ ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥ {ਪੰਨਾ 1196}
ਅਰਥ: ਹੇ ਬੀਠਲ ਪਿਤਾ! ਹੇ ਗੋਬਿੰਦ! ਮੈਨੂੰ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਾ ਲੈ।1। ਰਹਾਉ। ਹੇ ਸੁਹਣੇ ਕੇਸਾਂ ਵਾਲੇ ਪ੍ਰਭੂ! (ਇਸ ਸੰਸਾਰ-ਸਮੁੰਦਰ ਵਿਚ) ਲੋਭ ਦੀਆਂ ਠਿੱਲ੍ਹਾਂ ਬੜੀਆਂ ਠਾਠਾਂ ਮਾਰ ਰਹੀਆਂ ਹਨ, ਮੇਰਾ ਸਰੀਰ ਇਹਨਾਂ ਵਿਚ ਡੁੱਬਦਾ ਜਾ ਰਿਹਾ ਹੈ।1। ਹੇ ਬੀਠਲ! (ਮੇਰੀ ਜ਼ਿੰਦਗੀ ਦੀ) ਬੇੜੀ ਝੱਖੜ ਵਿਚ (ਫਸ ਗਈ ਹੈੌ) , ਮੈਂ ਇਸ ਨੂੰ ਚੱਪੂ ਲਾਣ ਜੋਗਾ ਨਹੀਂ ਹਾਂ; ਪ੍ਰਭੂ! ਤੇਰੇ (ਇਸ ਸੰਸਾਰ-ਸਮੁੰਦਰ ਦਾ) ਮੈਨੂੰ ਪਾਰਲਾ ਬੰਨਾ ਨਹੀਂ ਲੱਭਦਾ।2। ਹੇ ਕੇਸ਼ਵ! ਮੇਰੇ ਉੱਤੇ ਦਇਆ ਕਰ, ਮੈਨੂੰ ਗੁਰੂ ਮਿਲਾ, ਤੇ (ਇਸ ਸਮੁੰਦਰ ਵਿਚੋਂ) ਪਾਰ ਲੰਘਾ।3। (ਤੇਰਾ) ਨਾਮਦੇਵ, ਹੇ ਬੀਠਲ! ਬੇਨਤੀ ਕਰਦਾ ਹੈ– (ਸਮੁੰਦਰ ਵਿਚ ਠਿਲ੍ਹਾਂ ਪੈ ਰਹੀਆਂ ਹਨ, ਮੇਰੀ ਬੇੜੀ ਝੱਖੜ ਦੇ ਮੂੰਹ ਆ ਪਈ ਹੈ, ਤੇ) ਮੈਂ ਤਾਂ ਤਰਨਾ ਭੀ ਨਹੀਂ ਜਾਣਦਾ, ਮੈਨੂੰ ਆਪਣੀ ਬਾਂਹ ਫੜਾ, ਦਾਤਾ! ਬਾਂਹ ਫੜਾ।4।1।2। ਸ਼ਬਦ ਦਾ ਭਾਵ = ਦੁਨੀਆ ਦੇ ਵਿਕਾਰਾਂ ਤੋਂ ਬਚਣ ਲਈ ਇੱਕੋ-ਇੱਕ ਤਰੀਕਾ ਹੈ– ਪਰਮਾਤਮਾ ਦੇ ਦਰ ਤੇ ਅਰਦਾਸ।

Tuesday 27 March 2018

LEARN KIRTAN online - Intro - 2 | Bhai Lakhwinder Singh Badali



On the request of all, we have started 
online Kirtan learning series 
step by step. 
Click on the below link to learn


Sunday 25 March 2018

Learn Kirtan Online Intro-I | Bhai Lakhwinder Singh Badali

On the request of all, we have started 
online Kirtan learning series 
step by step. 
Click on the below link to learn
https://www.youtube.com/watch?v=GHXk_AgBTc4

Thursday 22 March 2018

ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ Kya Mangu Kuch Thir Na Rahai -Bhai Lakhwinder Singh Badali | Learn Kirtan

This Gurbani Shabad is in Vairaag (Bairaag-DETACHMENT)

ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ Kya Mangu Kuch Thir Na Rahai Gurbani Shabad with lyrics and meaning. 
This gurbani shabad is composed by Bhagat Kabir Singh Ji in Raag Aasaa and it is on page 481 in Sri Guru Granth Sahib Ji.


ਆਸਾ 
आसा ॥
Āsā.
Aasaa: 
ਲੰਕਾ ਸਾ ਕੋਟੁ ਸਮੁੰਦ ਸੀ ਖਾਈ 
लंका सा कोटु समुंद सी खाई ॥
Lankā sā kot samunḏ sī kẖā▫ī.
A fortress like that of Sri Lanka, with the ocean as a moat around it - 
ਤਿਹ ਰਾਵਨ ਘਰ ਖਬਰਿ  ਪਾਈ ੧॥
तिह रावन घर खबरि न पाई ॥१॥
Ŧih rāvan gẖar kẖabar na pā▫ī. ||1||
there is no news about that house of Raavan. ||1|| 
ਕਿਆ ਮਾਗਉ ਕਿਛੁ ਥਿਰੁ  ਰਹਾਈ 
किआ मागउ किछु थिरु न रहाई ॥
Ki▫ā māga▫o kicẖẖ thir na rahā▫ī.
What shall I ask for? Nothing is permanent. 
ਦੇਖਤ ਨੈਨ ਚਲਿਓ ਜਗੁ ਜਾਈ ੧॥ ਰਹਾਉ 
देखत नैन चलिओ जगु जाई ॥१॥ रहाउ ॥
Ḏekẖaṯ nain cẖali▫o jag jā▫ī. ||1|| rahā▫o.
I see with my eyes that the world is passing away. ||1||Pause|| 
ਇਕੁ ਲਖੁ ਪੂਤ ਸਵਾ ਲਖੁ ਨਾਤੀ 
इकु लखु पूत सवा लखु नाती ॥
Ik lakẖ pūṯ savā lakẖ nāṯī.
Thousands of sons and thousands of grandsons - 
ਤਿਹ ਰਾਵਨ ਘਰ ਦੀਆ  ਬਾਤੀ ੨॥
तिह रावन घर दीआ न बाती ॥२॥
Ŧih rāvan gẖar ḏī▫ā na bāṯī. ||2||
but in that house of Raavan, the lamps and wicks have gone out. ||2|| 
ਚੰਦੁ ਸੂਰਜੁ ਜਾ ਕੇ ਤਪਤ ਰਸੋਈ 
चंदु सूरजु जा के तपत रसोई ॥
Cẖanḏ sūraj jā ke ṯapaṯ raso▫ī.
The moon and the sun cooked his food. 
ਬੈਸੰਤਰੁ ਜਾ ਕੇ ਕਪਰੇ ਧੋਈ ੩॥
बैसंतरु जा के कपरे धोई ॥३॥
Baisanṯar jā ke kapre ḏẖo▫ī. ||3||
The fire washed his clothes. ||3|| 
ਗੁਰਮਤਿ ਰਾਮੈ ਨਾਮਿ ਬਸਾਈ 
गुरमति रामै नामि बसाई ॥
Gurmaṯ rāmai nām basā▫ī.
Under Guru's Instructions, one whose mind is filled with the Lord's Name, 
ਅਸਥਿਰੁ ਰਹੈ  ਕਤਹੂੰ ਜਾਈ ੪॥
असथिरु रहै न कतहूं जाई ॥४॥
Asthir rahai na kaṯahūʼn jā▫ī. ||4||
becomes permanent, and does not go anywhere. ||4|| 
ਕਹਤ ਕਬੀਰ ਸੁਨਹੁ ਰੇ ਲੋਈ 
कहत कबीर सुनहु रे लोई ॥
Kahaṯ Kabīr sunhu re lo▫ī.
Says Kabeer, listen, people: 

ਰਾਮ ਨਾਮ ਬਿਨੁ ਮੁਕਤਿ  ਹੋਈ ੫॥੮॥੨੧॥
राम नाम बिनु मुकति न होई ॥५॥८॥२१॥
Rām nām bin mukaṯ na ho▫ī. ||5||8||21||
without the Lord's Name, no one is liberated. ||5||8||21|| 

ਆਸਾ ॥ ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥੧॥ ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥ ਇਕੁ ਲਖੁ ਪੂਤ ਸਵਾ ਲਖੁ ਨਾਤੀ ॥ ਤਿਹ ਰਾਵਨ ਘਰ ਦੀਆ ਨ ਬਾਤੀ ॥੨॥ ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥ ਬੈਸੰਤਰੁ ਜਾ ਕੇ ਕਪਰੇ ਧੋਈ ॥੩॥ ਗੁਰਮਤਿ ਰਾਮੈ ਨਾਮਿ ਬਸਾਈ ॥ ਅਸਥਿਰੁ ਰਹੈ ਨ ਕਤਹੂੰ ਜਾਈ ॥੪॥ ਕਹਤ ਕਬੀਰ ਸੁਨਹੁ ਰੇ ਲੋਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥ {ਪੰਨਾ 481}

ਅਰਥ: ਮੈਂ (ਪਰਮਾਤਮਾ ਪਾਸੋਂ ਦੁਨੀਆ ਦੀ) ਕਿਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਰਹਿਣ ਵਾਲੀ ਨਹੀਂ ਹੈ; ਮੇਰੇ ਅੱਖੀਂ ਵੇਂਹਦਿਆਂ ਸਾਰਾ ਜਗਤ ਤੁਰਿਆ ਜਾ ਰਿਹਾ ਹੈ।1। ਰਹਾਉ। ਜਿਸ ਰਾਵਣ ਦਾ ਲੰਕਾ ਵਰਗਾ ਕਿਲ੍ਹਾ ਸੀ, ਤੇ ਸਮੁੰਦਰ ਵਰਗੀ (ਉਸ ਕਿਲ੍ਹੇ ਦੀ ਰਾਖੀ ਲਈ) ਖਾਈ ਸੀ, ਉਸ ਰਾਵਣ ਦੇ ਘਰ ਦਾ ਅੱਜ ਨਿਸ਼ਾਨ ਨਹੀਂ ਮਿਲਦਾ।1। ਜਿਸ ਰਾਵਣ ਦੇ ਇੱਕ ਲੱਖ ਪੁੱਤਰ ਤੇ ਸਵਾ ਲੱਖ ਪੋਤਰੇ (ਦੱਸੇ ਜਾਂਦੇ ਹਨ) , ਉਸ ਦੇ ਮਹਿਲਾਂ ਵਿਚ ਕਿਤੇ ਦੀਵਾ-ਵੱਟੀ ਜਗਦਾ ਨਾਹ ਰਿਹਾ।2। (ਇਹ ਉਸ ਰਾਵਣ ਦਾ ਜ਼ਿਕਰ ਹੈ) ਜਿਸ ਦੀ ਰਸੋਈ ਚੰਦ੍ਰਮਾ ਤੇ ਸੂਰਜ ਤਿਆਰ ਕਰਦੇ ਸਨ, ਜਿਸ ਦੇ ਕੱਪੜੇ ਬੈਸੰਤਰ ਦੇਵਤਾ ਧੋਂਦਾ ਸੀ (ਭਾਵ, ਜਿਸ ਰਾਵਣ ਦੇ ਪੁੱਤਰ ਪੋਤਰਿਆਂ ਦੀ ਰੋਟੀ ਤਿਆਰ ਕਰਨ ਲਈ ਦਿਨੇ ਰਾਤ ਰਸੋਈ ਤਪਦੀ ਰਹਿੰਦੀ ਸੀ ਤੇ ਉਹਨਾਂ ਦੇ ਕੱਪੜੇ ਸਾਫ਼ ਕਰਨ ਲਈ ਹਰ ਵੇਲੇ ਅੱਗ ਦੀਆਂ ਭੱਠੀਆਂ ਚੜ੍ਹੀਆਂ ਰਹਿੰਦੀਆਂ ਸਨ) ।3। (ਸੋ) ਜੋ ਮਨੁੱਖ (ਇਸ ਨਾਸਵੰਤ ਜਗਤ ਵਲੋਂ ਹਟਾ ਕੇ ਆਪਣੇ ਮਨ ਨੂੰ) ਸਤਿਗੁਰੂ ਦੀ ਮੱਤ ਲੈ ਕੇ ਪ੍ਰਭੂ ਦੇ ਨਾਮ ਵਿਚ ਟਿਕਾਉਂਦਾ ਹੈ, ਉਹ ਸਦਾ ਅਡੋਲ ਰਹਿੰਦਾ ਹੈ, ਇਸ ਜਗਤ-ਮਾਇਆ ਦੀ ਖ਼ਾਤਰ) ਭਟਕਦਾ ਨਹੀਂ ਹੈ।4। ਕਬੀਰ ਆਖਦਾ ਹੈ– ਸੁਣੋ, ਹੇ ਜਗਤ ਦੇ ਲੋਕੋ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਦੇ ਇਸ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ) ।5।8। 21।
ਨੋਟ: ਲੋਕਾਂ ਦੇ ਜੋ ਆਮ ਖ਼ਿਆਲ ਰਾਵਣ ਦੇ ਵਡੱਪਣ ਬਾਬਤ ਬਣੇ ਹੋਏ ਸਨ, ਉਹਨਾਂ ਦਾ ਹਵਾਲਾ ਦੇ ਕੇ ਕਬੀਰ ਜੀ ਆਖਦੇ ਹਨ ਕਿ ਜੋ ਰਾਵਣ ਤੁਹਾਡੇ ਖ਼ਿਆਲ ਅਨੁਸਾਰ ਇਤਨਾ ਬਲੀ, ਧਨੀ ਤੇ ਪਰਵਾਰ ਵਾਲਾ ਸੀ, ਉਸ ਦਾ ਭੀ ਹੁਣ ਕਿਤੇ ਨਾਮ-ਨਿਸ਼ਾਨ ਨਹੀਂ ਰਹਿ ਗਿਆ। ਰਾਵਣ ਦੇ ਇਕ ਲੱਖ ਪੁੱਤਰ ਅਤੇ ਸਵਾ ਲੱਖ ਪੋਤਰੇ ਸਚਮੁਚ ਹੈਸਨ ਜਾਂ ਨਹੀਂ, ਕਬੀਰ ਜੀ ਨੂੰ ਇਸ ਨਾਲ ਕੋਈ ਗ਼ਰਜ਼ ਨਹੀਂ ਹੈ।

Sunday 18 March 2018

Ja Tu Mere Val Hai

ਜਾ ਤੂ ਮੇਰੈ ਵਲਿ ਹੈ | Ja tu mere val hai | Bhai Lakhwinder Singh Badali |...


 ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ Ja Tu Mere Val Hai Ta Kya Muhchhanda. It is composed by Sri Guru Arjan Dev Ji in Raag Maaroo and it is on page 1096 in Sri Guru Granth Sahib Ji.


ਪਉੜੀ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥ ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥ ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥ {ਪੰਨਾ 1096}
ਅਰਥ: ਹੇ ਪ੍ਰਭੂ! ਜਦੋਂ ਤੂੰ ਮੇਰੀ ਸਹਾਇਤਾ ਤੇ ਹੋਵੇਂ, ਤਾਂ ਮੈਨੂੰ ਕਿਸੇ ਹੋਰ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਜਦੋਂ ਮੈਂ ਤੇਰਾ ਸੇਵਕ ਬਣਦਾ ਹਾਂ, ਤਾਂ ਤੂੰ ਮੈਨੂੰ ਸਭ ਕੁਝ ਦੇ ਦੇਂਦਾ ਹੈਂ। ਮੈਨੂੰ ਧਨ-ਪਦਾਰਥ ਦੀ ਕੋਈ ਕਮੀ ਨਹੀਂ ਰਹਿੰਦੀ ਮੈਂ (ਤੇਰਾ ਇਹ ਨਾਮ-ਧਨ) ਵਰਤਦਾ ਹਾਂ ਵੰਡਦਾ ਹਾਂ ਤੇ ਇਕੱਠਾ ਭੀ ਕਰਦਾ ਹਾਂ। ਧਰਤੀ ਦੇ ਚੌਰਾਸੀ ਲੱਖ ਜੀਵ ਹੀ ਮੇਰੀ ਸੇਵਾ ਕਰਨ ਲੱਗ ਪੈਂਦੇ ਹਨ। ਤੂੰ ਵੈਰੀਆਂ ਨੂੰ ਭੀ ਮੇਰੇ ਮਿਤ੍ਰ ਬਣਾ ਦੇਂਦਾ ਹੈਂ, ਕੋਈ ਭੀ ਮੇਰਾ ਬੁਰਾ ਨਹੀਂ ਚਿਤਵਦੇ।
ਹੇ ਹਰੀ! ਜਦੋਂ ਤੂੰ ਮੈਨੂੰ ਬਖ਼ਸ਼ਣ ਵਾਲਾ ਹੋਵੇਂ, ਤਾਂ ਕੋਈ ਭੀ ਮੈਨੂੰ ਮੇਰੇ ਕੀਤੇ ਕਰਮਾਂ ਦਾ ਹਿਸਾਬ ਨਹੀਂ ਪੁੱਛਦਾ, ਕਿਉਂਕਿ ਗੋਵਿੰਦ-ਰੂਪ ਗੁਰੂ ਨੂੰ ਮਿਲ ਕੇ ਮੇਰੇ ਅੰਦਰ ਠੰਢ ਪੈ ਜਾਂਦੀ ਹੈ ਮੈਨੂੰ ਸੁਖ ਪ੍ਰਾਪਤ ਹੋ ਜਾਂਦਾ ਹੈ। ਜਦੋਂ ਤੇਰੀ ਰਜ਼ਾ ਹੋਵੇ, ਤਾਂ ਮੇਰੇ ਸਾਰੇ ਕੰਮ ਸੰਵਰ ਜਾਂਦੇ ਹਨ।7।


ਪਉੜੀ 
पउड़ी ॥
Pa▫oṛī.
Pauree: 
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ 
जा तू मेरै वलि है ता किआ मुहछंदा ॥
Jā ṯū merai val hai ṯā ki▫ā muhcẖẖanḏā.
When You are on my side, Lord, what do I need to worry about? 
ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ 
तुधु सभु किछु मैनो सउपिआ जा तेरा बंदा ॥
Ŧuḏẖ sabẖ kicẖẖ maino sa▫upi▫ā jā ṯerā banḏā.
You entrusted everything to me, when I became Your slave. 
ਲਖਮੀ ਤੋਟਿ  ਆਵਈ ਖਾਇ ਖਰਚਿ ਰਹੰਦਾ 
लखमी तोटि न आवई खाइ खरचि रहंदा ॥
Lakẖmī ṯot na āvī kẖā▫e kẖaracẖ rahanḏā.
My wealth is inexhaustible, no matter how much I spend and consume. 
ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ 
लख चउरासीह मेदनी सभ सेव करंदा ॥
Lakẖ cẖa▫orāsīh meḏnī sabẖ sev karanḏā.
The 8.4 million species of beings all work to serve me. 
ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ 
एह वैरी मित्र सभि कीतिआ नह मंगहि मंदा ॥
Ėh vairī miṯar sabẖ kīṯi▫ā nah mangėh manḏā.
All these enemies have become my friends, and no one wishes me ill. 
ਲੇਖਾ ਕੋਇ  ਪੁਛਈ ਜਾ ਹਰਿ ਬਖਸੰਦਾ 
लेखा कोइ न पुछई जा हरि बखसंदा ॥
Lekẖā ko▫e na pucẖẖ▫ī jā har bẖakẖsanḏā.
No one calls me to account, since God is my forgiver. 
ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ 
अनंदु भइआ सुखु पाइआ मिलि गुर गोविंदा ॥
Anand bẖa▫i▫ā sukẖ pā▫i▫ā mil gur govinḏā.
I have become blissful, and I have found peace, meeting with the Guru, the Lord of the Universe. 
ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ੭॥
सभे काज सवारिऐ जा तुधु भावंदा ॥७॥
Sabẖe kāj savāri▫ai jā ṯuḏẖ bẖāvanḏā. ||7||
All my affairs have been resolved, since You are pleased with me. ||7|| 

Sunday 11 March 2018

Charan Chalo Marg Gobind - Bhai Lakhwinder Singh Badali





ਚਰਨ ਚਲਉ ਮਾਰਗਿ ਗੋਬਿੰਦ ॥ Charan Chalo Marg Gobind is one among the most popular shabads of Sahib Shri Guru Granth Sahib Ji. It is composed by Guru Arjan Dev Ji in Raag Gauree and is on page 281 in Sri Guru Granth Sahib Ji.

**********-------------***********

ਉਸਤਤਿ ਮਨ ਮਹਿ ਕਰਿ ਨਿਰੰਕਾਰ 
उसतति मन महि करि निरंकार ॥
Usṯaṯ man mėh kar nirankār.
Praise the Formless Lord in your mind. 


ਕਰਿ ਮਨ ਮੇਰੇ ਸਤਿ ਬਿਉਹਾਰ 
करि मन मेरे सति बिउहार ॥
Kar man mere saṯ bi▫uhār.
O my mind, make this your true occupation. 
ਨਿਰਮਲ ਰਸਨਾ ਅੰਮ੍ਰਿਤੁ ਪੀਉ 
निरमल रसना अम्रितु पीउ ॥
Nirmal rasnā amriṯ pī▫o.
Let your tongue become pure, drinking in the Ambrosial Nectar. 
ਸਦਾ ਸੁਹੇਲਾ ਕਰਿ ਲੇਹਿ ਜੀਉ 
सदा सुहेला करि लेहि जीउ ॥
Saḏā suhelā kar lehi jī▫o.
Your soul shall be forever peaceful. 
ਨੈਨਹੁ ਪੇਖੁ ਠਾਕੁਰ ਕਾ ਰੰਗੁ 
नैनहु पेखु ठाकुर का रंगु ॥
Nainhu pekẖ ṯẖākur kā rang.
With your eyes, see the wondrous play of your Lord and Master. 
ਸਾਧਸੰਗਿ ਬਿਨਸੈ ਸਭ ਸੰਗੁ 
साधसंगि बिनसै सभ संगु ॥
Sāḏẖsang binsai sabẖ sang.
In the Company of the Holy, all other associations vanish. 
ਚਰਨ ਚਲਉ ਮਾਰਗਿ ਗੋਬਿੰਦ 
चरन चलउ मारगि गोबिंद ॥
Cẖaran cẖala▫o mārag gobinḏ.
With your feet, walk in the Way of the Lord. 
ਮਿਟਹਿ ਪਾਪ ਜਪੀਐ ਹਰਿ ਬਿੰਦ 
मिटहि पाप जपीऐ हरि बिंद ॥
Mitėh pāp japī▫ai har binḏ.
Sins are washed away, chanting the Lord's Name, even for a moment. 
ਕਰ ਹਰਿ ਕਰਮ ਸ੍ਰਵਨਿ ਹਰਿ ਕਥਾ 
कर हरि करम स्रवनि हरि कथा ॥
Kar har karam sarvan har kathā.
So do the Lord's Work, and listen to the Lord's Sermon. 
ਹਰਿ ਦਰਗਹ ਨਾਨਕ ਊਜਲ ਮਥਾ ੨॥
हरि दरगह नानक ऊजल मथा ॥२॥
Har ḏargėh Nānak ūjal mathā. ||2||
In the Lord's Court, O Nanak, your face shall be radiant. ||2|| 
**********-------------***********
ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ ਨਿਰਮਲ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥ ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥ ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥ ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਹ ਨਾਨਕ ਊਜਲ ਮਥਾ  {ਪੰਨਾ 281}
ਅਰਥ: ਆਪਣੇ ਅੰਦਰ ਅਕਾਲ ਪੁਰਖ ਦੀ ਵਡਿਆਈ ਕਰ। ਹੇ ਮੇਰੇ ਮਨ! ਇਹ ਸੱਚਾ ਵਿਹਾਰ ਕਰ।
ਜੀਭ ਨਾਲ ਮਿੱਠਾ (ਨਾਮ-) ਅੰਮ੍ਰਿਤ ਪੀ, (ਇਸ ਤਰ੍ਹਾਂ) ਆਪਣੀ ਜਿੰਦ ਨੂੰ ਸਦਾ ਲਈ ਸੁਖੀ ਕਰ ਲੈ।
ਅੱਖਾਂ ਨਾਲ ਅਕਾਲ ਪੁਰਖ ਦਾ (ਜਗਤ-) ਤਮਾਸ਼ਾ ਵੇਖ, ਭਲਿਆਂ ਦੀ ਸੰਗਤਿ ਵਿਚ (ਟਿਕਿਆਂ) ਹੋਰ (ਕੁਟੰਬ ਆਦਿਕ ਦਾ) ਮੋਹ ਮਿਟ ਜਾਂਦਾ ਹੈ।
ਪੈਰਾਂ ਨਾਲ ਰੱਬ ਦੇ ਰਾਹ ਤੇ ਤੁਰ। ਪ੍ਰਭੂ ਨੂੰ ਰਤਾ ਭਰ ਭੀ ਜਪੀਏ ਤਾਂ ਪਾਪ ਦੂਰ ਹੋ ਜਾਂਦੇ ਹਨ।
ਹੱਥਾਂ ਨਾਲ ਪ੍ਰਭੂ (ਦੇ ਰਾਹ) ਦੇ ਕੰਮ ਕਰ ਤੇ ਕੰਨ ਨਾਲ ਉਸ ਦੀ ਵਡਿਆਈ (ਸੁਣ) ; (ਇਸ ਤਰ੍ਹਾਂ) ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਸੁਰਖ਼-ਰੂ ਹੋ ਜਾਈਦਾ ਹੈ।2।