Contact to LEARN KIRTAN on Harmonium

Wednesday, 4 April 2018

Prani Kya Mera Kya Tera | Bhai Lakhwinder Singh Badali | Learn Gurbani ...



ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ Prani Kya Mera Kya Tera Gurbani Shabad with lyrics and meaning. It is composed by Bhagat Ravidas Ji in Raag Sorath and it is on page 659 in Sri Guru Granth Sahib Ji. ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥ ਹਾਡ ਮਾਸ ਨਾੜੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥ ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥ ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥ ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥ ਊਚੇ ਮੰਦਰ ਸੁੰਦਰ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ ॥੪॥ ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥ ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥ {ਪੰਨਾ 659} ਅਰਥ: ਜਿਵੇਂ ਰੁੱਖਾਂ ਉੱਤੇ ਪੰਛੀਆਂ ਦਾ (ਸਿਰਫ਼ ਰਾਤ ਲਈ) ਡੇਰਾ ਹੁੰਦਾ ਹੈ (ਤਿਵੇਂ ਜੀਵਾਂ ਦੀ ਵੱਸੋਂ ਜਗਤ ਵਿਚ ਹੈ) । ਹੇ ਭਾਈ! ਫਿਰ, ਇਹਨਾਂ ਵਿਤਕਰਿਆਂ ਤੇ ਵੰਡਾਂ ਦਾ ਕੀਹ ਲਾਭ?।੧।ਰਹਾਉ। ਜੀਵ-ਪੰਛੀ ਵਿਚਾਰਾ ਉਸ ਸਰੀਰ ਵਿਚ ਵੱਸ ਰਿਹਾ ਹੈ ਜਿਸ ਦੀ ਕੰਧ (ਮਾਨੋ) ਪਾਣੀ ਦੀ ਹੈ, ਜਿਸ ਦੀ ਥੰਮ੍ਹੀ ਹਵਾ (ਸੁਆਸਾਂ) ਦੀ ਹੈ; ਮਾਂ ਦੀ ਰੱਤ ਤੇ ਪਿਉ ਦੇ ਵੀਰਜ ਦਾ ਜਿਸ ਨੂੰ ਗਾਰਾ ਲੱਗਾ ਹੋਇਆ ਹੈ, ਤੇ ਹੱਡ ਮਾਸ ਨਾੜੀਆਂ ਦਾ ਪਿੰਜਰ ਬਣਿਆ ਹੋਇਆ ਹੈ।੧। ਹੇ ਭਾਈ! ਡੂੰਘੀਆਂ) ਨੀਹਾਂ ਪੁਟਾ ਪੁਟਾ ਕੇ ਤੂੰ ਉਹਨਾਂ ਉੱਤੇ ਕੰਧਾਂ ਉਸਰਾਉਂਦਾ ਹੈਂ, ਪਰ ਤੈਨੂੰ ਆਪ ਨੂੰ (ਹਰ ਰੋਜ਼ ਤਾਂ ਵੱਧ ਤੋਂ ਵੱਧ ਸਾਢੇ ਤਿੰਨ ਹੱਥ ਥਾਂ ਹੀ ਚਾਹੀਦੀ ਹੈ (ਸੌਣ ਵੇਲੇ ਇਤਨੀ ਕੁ ਥਾਂ ਹੀ ਮੱਲਦਾ ਹੈਂ) ।੨। ਤੂੰ ਸਿਰ ਉੱਤੇ ਬਾਂਕੇ ਬਾਲ (ਸੰਵਾਰ ਸੰਵਾਰ ਕੇ) ਵਿੰਗੀ ਪੱਗ ਬੰਨ੍ਹਦਾ ਹੈਂ (ਪਰ ਸ਼ਾਇਦ ਤੈਨੂੰ ਕਦੇ ਇਹ ਚੇਤਾ ਨਹੀਂ ਆਇਆ ਕਿ) ਇਹ ਸਰੀਰ (ਹੀ ਕਿਸੇ ਦਿਨ) ਸੁਆਹ ਦੀ ਢੇਰੀ ਹੋ ਜਾਇਗਾ।੩। ਹੇ ਭਾਈ! ਤੂੰ ਉੱਚੇ ਉੱਚੇ ਮਹਲ ਮਾੜੀਆਂ ਤੇ ਸੁੰਦਰ ਇਸਤ੍ਰੀ (ਦਾ ਮਾਣ ਕਰਦਾ ਹੈਂ) , ਪ੍ਰਭੂ ਦਾ ਨਾਮ ਵਿਸਾਰ ਕੇ ਤੂੰ ਮਨੁੱਖਾ ਜਨਮ ਦੀ ਖੇਡ ਹਾਰ ਰਿਹਾ ਹੈਂ।੪। ਰਵਿਦਾਸ ਚਮਾਰ ਆਖਦਾ ਹੈ-ਹੇ ਮੇਰੇ ਰਾਜਨ! ਹੇ ਮੇਰੇ ਸੋਹਣੇ ਰਾਮ! ਮੇਰੀ ਤਾਂ ਜਾਤਿ, ਕੁਲ ਤੇ ਜਨਮ ਸਭ ਕੁਝ ਨੀਵਾਂ ਹੀ ਨੀਵਾਂ ਸੀ, (ਇੱਥੇ ਉੱਚੀਆਂ ਕੁਲਾਂ ਵਾਲੇ ਡੁਬਦੇ ਜਾ ਰਹੇ ਹਨ, ਮੇਰਾ ਕੀਹ ਬਣਨਾ ਸੀ? ਪਰ) ਮੈਂ ਤੇਰੀ ਸਰਨ ਆਇਆ ਹਾਂ।੫।੬। ਨੋਟ: ਇਸ ਸ਼ਬਦ ਵਿਚ ਅਸਲ ਜ਼ੋਰ ਇਸ ਗੱਲ ਉੱਤੇ ਹੈ ਕਿ ਇੱਥੇ ਜਗਤ ਵਿਚ ਪੰਛੀਆਂ ਵਾਂਗ ਜੀਵਾਂ ਦਾ ਵਸੇਬਾ à

------------------------------------------------------------------------

No comments:

Post a Comment